JALANDHAR WEATHER

ਰਮਨਦੀਪ ਕੌਰ ਬੰਦੇਸ਼ਾ ਸਬ-ਇੰਸਪੈਕਟਰ ਤੋਂ ਪਦਉੱਨਤ ਹੋ ਕੇ ਬਣੀ ਇੰਸਪੈਕਟਰ

ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਤਾਇਨਾਤ ਇਕ ਇਮਾਨਦਾਰ ਮਹਿਲਾ ਪੁਲਿਸ ਅਧਿਕਾਰੀ ਵਜੋਂ ਆਪਣੀ ਪਛਾਣ ਬਣਾਉਣ ਵਾਲੀ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੂੰ ਬਤੌਰ ਇੰਸਪੈਕਟਰ ਤਰੱਕੀ ਮਿਲਣ ਉਪਰੰਤ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਆਈ.ਪੀ.ਐੱਸ. ਅਤੇ ਡੀ.ਐੱਸ.ਪੀ. ਬਲਰਾਜ ਸਿੰਘ ਵਲੋਂ ਉਨ੍ਹਾਂ ਨੂੰ ਸਟਾਰ ਲਗਾਇਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਉਪਰੰਤ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਟਰੇਨਿੰਗ ਮੁਕੰਮਲ ਕਰਨ ਉਪਰੰਤ ਥੋੜ੍ਹਾ ਸਮਾਂ ਥਾਣਾ ਮਜੀਠਾ ਵਿਚ ਡਿਊਟੀ ਨਿਭਾਉਣ ਤੋਂ ਬਾਅਦ ਕੋਰੋਨਾ ਵਾਇਰਸ ਭਿਆਨਕ ਮਹਾਮਾਰੀ ਦੌਰਾਨ ਸਾਲ 2019 ਵਿਚ ਥਾਣਾ ਅਜਨਾਲਾ ਵਿਖੇ ਨਿਯੁਕਤ ਹੋਈ ਸੀ। ਆਪਣੀ ਇਸ ਨਿਯੁਕਤੀ ਉਪਰੰਤ ਉਨ੍ਹਾਂ ਜਿਥੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ, ਉਥੇ ਹੀ ਸਮਾਜ ਸੇਵਾ ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਜਿਥੇ ਲੋੜਵੰਦਾਂ ਤੇ ਗ਼ਰੀਬਾਂ ਦੀ ਮਦਦ ਕੀਤੀ, ਉਥੇ ਹੀ ਪਸ਼ੂ-ਪੰਛੀਆਂ ਦੀ ਮਦਦ ਲਈ ਵੀ ਉਹ ਹਮੇਸ਼ਾ ਤਤਪਰ ਰਹੇ। ਥਾਣਾ ਅਜਨਾਲਾ ਅਧੀਨ ਆਉਂਦੇ ਸਭ ਤੋਂ ਵੱਡੇ ਤੇ ਪੁਰਾਤਨ ਪਿੰਡ ਚਮਿਆਰੀ ਵਿਚ ਨਵੀਂ ਪੁਲਿਸ ਚੌਕੀ ਹੋਂਦ ਵਿਚ ਆਉਣ ਤੋਂ ਬਾਅਦ ਪਹਿਲੀ ਇੰਚਾਰਜ ਲੱਗਣ ਦਾ ਵੀ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੂੰ ਮਾਣ ਪ੍ਰਾਪਤ ਹੋਇਆ ਸੀ।

ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੂੰ ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਦੀ ਤਰੱਕੀ ਮਿਲਣ ਦੀ ਖ਼ਬਰ ਮਿਲਦਿਆਂ ਹੀ ਅਜਨਾਲਾ ਖੇਤਰ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਸ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਹੁਣ ਵੀ ਪੰਜਾਬ ਪੁਲਿਸ ਵਿਚ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਂਦੇ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ