JALANDHAR WEATHER

ਮੋਟਰਸਾਈਕਲ ਤੇ ਸਕਾਰਪੀਓ ਦੀ ਹੋਈ ਭਿਆਨਕ ਟੱਕਰ ਨੌਜਵਾਨ ਦੀ ਮੌਤ

ਮੱਲਾਂਵਾਲਾ, (ਫ਼ਿਰੋਜ਼ਪੁਰ), 5 ਅਗਸਤ (ਬਲਬੀਰ ਸਿੰਘ ਜੋਸਨ)- ਮੱਲਾਵਾਲਾ ਜ਼ੀਰਾ ਰੋਡ ’ਤੇ ਇਕ ਮੋਟਰਸਾਈਕਲ ਅਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਇਕ ਨੌਜਵਾਨ ਦੀ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੀ ਜਾ ਰਹੀ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਉਮਰ ਕਰੀਬ 19 ਸਾਲ ਵਾਸੀ ਪਿੰਡ ਸੋਥਾ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਆਪਣੇ ਨਾਨਾ ਨਾਨੀ ਕੋਲ ਇੱਥੇ ਰਹਿ ਰਿਹਾ ਸੀ। ਵਰਿੰਦਰ ਸਿੰਘ ਅਤੇ ਉਸ ਦੀ ਮਾਤਾ ਪਰਵਿੰਦਰ ਕੌਰ ਅੱਜ ਸਵੇਰੇ 5 ਵਜੇ ਦੇ ਕਰੀਬ ਘਰੋਂ ਕਿਸੇ ਰਿਸ਼ਤੇਦਾਰੀ ਵਿਚ ਮਰਗ ਹੋਣ ’ਤੇ ਉਸ ਥਾਂ ਜ਼ੀਰਾ ਵੱਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਜਦੋਂ ਉਹ ਮੱਲਾਵਾਲਾ ਤੋਂ ਦੋ ਕਿਲੋਮੀਟਰ ਬਾਹਰ ਪੈਂਦੀਆਂ ਨਹਿਰਾਂ ’ਤੇ ਕਲੋਨੀ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਪਰਵਿੰਦਰ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ