ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਤੋਂ ਹਾਂ ਦੁਖੀ- ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 5 ਅਗਸਤ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਧਾਰਾਲੀ (ਉੱਤਰਕਾਸ਼ੀ) ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਭਾਰੀ ਨੁਕਸਾਨ ਦੀ ਖ਼ਬਰ ਬਹੁਤ ਦੁਖਦਾਈ ਹੈ। ਐਸ.ਡੀ.ਆਰ.ਐਫ., ਐਨ.ਡੀ.ਆਰ.ਐਫ਼., ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸੰਬੰਧਿਤ ਟੀਮਾਂ ਜੰਗੀ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ, ਮੈਂ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਾਂ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।