JALANDHAR WEATHER

ਬੱਦਲ ਫਟਣ ਤੋਂ ਬਾਅਦ ਆਈ.ਟੀ.ਬੀ.ਪੀ. ਨੇ ਧਾਰਲੀ 'ਚ ਆਏ ਹੜ੍ਹਾਂ ਦੌਰਾਨ 37 ਪਿੰਡ ਵਾਸੀਆਂ ਨੂੰ ਬਚਾਇਆ

ਨਵੀਂ ਦਿੱਲੀ, 5 ਅਗਸਤ-ਉੱਤਰਕਾਸ਼ੀ ਵਿਚ ਬੱਦਲ ਫਟਣ ਤੋਂ ਬਾਅਦ ਆਈ.ਟੀ.ਬੀ.ਪੀ. ਨੇ ਹੋਰ ਏਜੰਸੀਆਂ ਨਾਲ ਤਾਲਮੇਲ ਕਰਕੇ ਧਾਰਲੀ ਵਿਚ ਆਏ ਹੜ੍ਹਾਂ ਦੌਰਾਨ 37 ਪਿੰਡ ਵਾਸੀਆਂ (22 ਪੁਰਸ਼, 11 ਔਰਤਾਂ ਅਤੇ 4 ਬੱਚੇ) ਨੂੰ ਬਚਾਇਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਆਈ.ਟੀ.ਬੀ.ਪੀ. ਬੀ.ਓ.ਪੀ. ਕੋਪਾਂਗ ਪਹੁੰਚਾਇਆ। ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਉੱਤਰਾਖੰਡ ਵਿਚ ਮੌਸਮ ਵਿਭਾਗ ਦੀ ਬਾਰਿਸ਼ ਦੀ ਚਿਤਾਵਨੀ ਦੇ ਮੱਦੇਨਜ਼ਰ ਰਾਜ ਦੇ ਚੰਪਾਵਤ, ਪੌੜੀ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਤਰਾਖੰਡ ਡੀ.ਆਈ.ਪੀ.ਆਰ. ਨੇ ਇਹ ਜਾਣਕਾਰੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ