JALANDHAR WEATHER

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ

ਕਪੂਰਥਲਾ, 5 ਅਗਸਤ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸ਼ਹਿਰ ਤੋਂ ਆਪਣੇ ਪਿੰਡ ਇੱਬਣ ਨੂੰ ਐਕਟਿਵਾ 'ਤੇ ਜਾ ਰਹੇ ਇਕ ਅਣਪਛਾਤੇ ਨੌਜਵਾਨ ਨੂੰ ਰਾਤ ਲਗਭਗ 9 ਵਜੇ ਦੇ ਕਰੀਬ ਵਡਾਲਾ ਫਲਾਈ ਓਵਰ 'ਤੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਰਾਹਗੀਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜਿੱਥੇ ਡਿਊਟੀ ਡਾਕਟਰ ਅਸ਼ੀਸ਼ਪਾਲ ਨੇ ਜਾਂਚ ਤੋਂ ਬਾਅਦ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪਹੁੰਚੇ ਜਿੱਥੇ ਮ੍ਰਿਤਕ ਨੌਜਵਾਨ ਦੇ ਭਰਾ ਹਰਿੰਦਰਪਾਲ ਸਿੰਘ ਨੇ ਉਸ ਦੀ ਸ਼ਨਾਖ਼ਤ ਜਗਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਇੱਬਣ ਵਜੋਂ ਕੀਤੀ | ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਲਗਭਗ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ | ਘਟਨਾ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ