JALANDHAR WEATHER

ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਈ, ਕਾਰ ਚਾਲਕ ਮਹਿਲਾ ਦੀ ਮੌਕੇ ’ਤੇ ਮੌਤ

ਰਾਜਾਸਾਂਸੀ, (ਅੰਮ੍ਰਿਤਸਰ), 6 ਅਗਸਤ (ਹਰਦੀਪ ਸਿੰਘ ਖੀਵਾ)- ਅੱਜ ਸਵੇਰੇ ਤੜਕਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੀ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟਦਿਆਂ ਸਾਰ ਹੀ ਪੂਰੀ ਤਰ੍ਹਾਂ ਨੁਕਸਾਨੀ ਗਈ। ਭਾਵੇਂ ਕਿ ਗੱਡੀ ਦੇ ਏਅਰ ਬੈਗ ਵੀ ਖੁੱਲੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ।


ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ ਤੋਂ ਇਕ ਕਾਰ ਅੰਮ੍ਰਿਤਸਰ ਵਾਲੀ ਸਾਈਡ ਨੂੰ ਜਾ ਰਹੀ ਸੀ, ਜੋ ਕਿ ਬਹੁਤ ਹੀ ਜ਼ਿਆਦਾ ਤੇਜ਼ ਰਫ਼ਤਾਰ ਵਿਚ ਸੀ। ਉਨ੍ਹਾਂ ਦੱਸਿਆ ਕਿ ਅਚਾਨਕ ਹੀ ਕਾਰ ਚਾਲਕ ਮਹਿਲਾ ਦਾ ਸੰਤੁਲਨ ਵਿਗੜ ਗਿਆ ਤੇ ਇਕਦਮ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਜਿਥੇ ਕਾਰ ਪੂਰੀ ਤਰ੍ਹਾਂ ਖ਼ਤਮ ਹੋ ਗਈ, ਉੱਥੇ ਹੀ ਕਾਰ ਚਲਾ ਰਹੀ ਮਹਿਲਾ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਵਿਚ ਮਹਿਲਾ ਤੋਂ ਇਲਾਵਾ ਕੁਝ ਹੋਰ ਵਿਅਕਤੀ ਵੀ ਸਵਾਰ ਸਨ, ਜੋ ਕਿ ਬਿਲਕੁਲ ਠੀਕ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ