ਹਰਜੋਤ ਸਿੰਘ ਬੈਂਸ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ




ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਕੈਬਿਨਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅੱਜ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣਾ ਦਾੜਾ ਪ੍ਰਕਾਸ਼ ਕੀਤਾ ਹੋਇਆ ਹੈ ਅਤੇ ਗਲ ਵਿਚ ਪੱਲਾ ਵੀ ਪਾਇਆ ਹੋਇਆ ਹੈ।