ਮੋਹਾਲੀ ਫੈਕਟਰੀ ਵਿਚ ਧਮਾਕਾ

ਮੁਹਾਲੀ, 6 ਅਗਸਤ (ਸੰਦੀਪ)- ਮੋਹਾਲੀ ਦੇ ਉਦਯੋਗਿਕ ਖੇਤਰ ਵਿਚ ਇਕ ਫੈਕਟਰੀ ਵਿਚ ਸਿਲੰਡਰ ਧਮਾਕਾ ਹੋਇਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਹਫ਼ੜਾ-ਦਫੜੀ ਮਚ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਇਹ ਹਾਦਸਾ ਫ਼ੇਜ਼-9 ਵਿਖੇ ਵਾਪਰਿਆ ਹੈ।
ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ। ਫਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।