ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ’ਤੇ ਪੁੱਜੇ ਪੰਜ ਸਿੰਘ ਸਹਿਬਾਨ ਤੇ ਹਰਜੋਤ ਸਿੰਘ ਬੈਂਸ


ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸਿੰਘ ਸਾਹਿਬਾਨ ਦੀ ਅੱਜ ਦੀ ਇਕੱਤਰਤਾ ਉਪਰੰਤ ਕੁਝ ਸਮੇਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫ਼ੈਸਲਾ ਸੁਣਾਉਣਗੇ । ਪੰਜ ਸਿੰਘ ਸਾਹਿਬਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ’ਤੇ ਪਹੁੰਚ ਚੁੱਕੇ ਹਨ ਅਤੇ ਫਸੀਲ ਤੋਂ ਹੇਠਾਂ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚ ਚੁੱਕੇ ਹਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਸੀ।