ਮੈਂ ਧਾਰਮਿਕ ਤਨਖ਼ਾਹ ਨੂੰ ਖਿੜੇ ਮੱਥੇ ਕਰਦਾ ਹਾਂ ਸਵੀਕਾਰ- ਹਰਜੋਤ ਸਿੰਘ ਬੈਂਸ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਲਗਾਈ ਗਈ ਧਾਰਮਿਕ ਤਨਖਾਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਆਪਣੀ ਹੋਈ ਗਲਤੀ ਸਵੀਕਾਰ ਕਰਦੇ ਹਨ ਤੇ ਸਿੰਘ ਸਾਹਿਬਾਨ ਵਲੋਂ ਉਨ੍ਹਾਂ ਨੂੰ ਜੋ ਵੀ ਧਾਰਮਿਕ ਤਨਖਾਹ ਲਗਾਈ ਗਈ ਹੈ, ਉਹ ਉਸ ਨੂੰ ਖਿੜੇ ਮੱਥੇ ਸਵੀਕਾਰ ਕਰਦੇ ਹਨ।