ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸੰਸਦ

ਨਵੀਂ ਦਿੱਲੀ, 6 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਭਵਨ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਸਪੀਕਰ ਅਤੇ ਸੰਸਦ ਦੇ ਆਪਣੇ ਪੁਰਾਣੇ ਸਾਥੀਆਂ ਨੂੰ ਮਿਲਿਆ। ਮੈਂ ਇੱਥੇ ਜਲ ਸ਼ਕਤੀ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ.ਵਾਈ.ਐਲ. ਦੇ ਮੁੱਦੇ ’ਤੇ ਮੁਲਾਕਾਤ ਦੇ ਸੰਬੰਧ ਵਿਚ ਆਇਆ ਹਾਂ।