JALANDHAR WEATHER

ਪੁਲਿਸ ਥਾਣਾ ਗੋਇੰਦਵਾਲ ਸਾਹਿਬ 'ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਲੰਬਰ ਦਾ ਕੰਮ ਕਰ ਰਹੇ ਨੌਜਵਾਨ ਗੁਰਪ੍ਰੀਤ ਸਿੰਘ ( 28) ਪੁੱਤਰ ਧਰਮ ਸਿੰਘ ਵਾਸੀ ਧੂੰਦਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਧਰਮ ਸਿੰਘ ਨੇ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਦੱਸਿਆ ਕਿ ਅੱਜ ਮੇਰਾ ਲੜਕਾ ਗੁਰਪ੍ਰੀਤ ਸਿੰਘ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਲੰਬਰ ਦਾ ਕੰਮ ਕਰਨ ਲਈ ਗਿਆ ਅਤੇ ਕੰਮ ਵਾਲੀ ਜਗ੍ਹਾ ਬਿਜਲੀ ਦਾ ਕਰੰਟ ਆਉਂਦਾ ਸੀ ਜੋ ਕਿ ਪੁਲਿਸ ਮੁਲਾਜ਼ਮਾਂ ਨੇ ਮੇਰੇ ਲੜਕੇ ਨੂੰ ਨਹੀਂ ਦੱਸਿਆ ਅਤੇ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਗੁਰਪ੍ਰੀਤ ਦੀ ਮੌਤ ਹੋ ਗਈ ਅਤੇ ਸਾਨੂੰ ਨਹੀਂ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਨੂੰ ਕਰੰਟ ਲੱਗ ਗਿਆ ਹੈ ਅਤੇ ਦੋ ਮੁਲਾਜ਼ਮ ਮੇਰੇ ਲੜਕੇ ਦੀ ਲਾਸ਼ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਛੱਡ ਗਏ।

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਨਿੱਕੀਆਂ-ਨਿੱਕੀਆਂ ਧੀਆਂ ਛੱਡ ਗਿਆ ਹੈ। ਇਸ ਦੌਰਾਨ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐਸ. ਐਚ. ਓ. ਬਲਰਾਜ ਸਿੰਘ ਨੇ ਕਿਹਾ ਕਿ ਜਦੋਂ ਨੌਜਵਾਨ ਨੂੰ ਕਰੰਟ ਲੱਗਾ ਤਾਂ ਨੌਜਵਾਨ ਦੇ ਸਾਹ ਚੱਲ ਰਹੇ ਸਨ ਤਾਂ ਅਸੀਂ ਮੁੱਢਲਾ ਫਰਜ਼ ਸਮਝਦੇ ਹੋਏ ਸਭ ਤੋਂ ਪਹਿਲਾਂ ਡਾਕਟਰਾਂ ਕੋਲ ਲੈ ਕੇ ਗਏ ਅਤੇ ਨਾਲ ਦੀ ਨਾਲ ਪਰਿਵਾਰ ਨੂੰ ਇਤਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਉਤੇ ਪਲੰਬਰ ਕੰਮ ਕਰ ਰਿਹਾ ਸੀ, ਉਸ ਜਗ੍ਹਾ ਪਹਿਲਾਂ ਕਿਸੇ ਕਿਸਮ ਦਾ ਕਰੰਟ ਨਹੀਂ ਸੀ ਆ ਰਿਹਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ