ਲੈਂਡ ਪੂਲਿੰਗ ਨੀਤੀ ਵਿਰੁੱਧ ਭਾਜਪਾ ਪੰਜਾਬ ਬਚਾਓ ਤੇ ਕਿਸਾਨ ਬਚਾਓ ਯਾਤਰਾ 17 ਅਗਸਤ ਤੋਂ ਕੱਢੇਗੀ

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਭਾਜਪਾ ਪੰਜਾਬ ਬਚਾਓ ਤੇ ਕਿਸਾਨ ਬਚਾਓ ਯਾਤਰਾ ਕੱਢੇਗੀ। 17 ਅਗਸਤ ਤੋਂ 5 ਸਤੰਬਰ ਤੱਕ ਸੂਬੇ ਦੇ ਹਰੇਕ ਪਿੰਡ ਵਿਚ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਇਹ ਨੀਤੀ ਬਹੁਤ ਪਿੱਛੇ ਲੈ ਜਾਵੇਗੀ ਤੇ ਕਿਹਾ ਕਿ ਇਸ ਨੀਤੀ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਖੇਤ ਮਜ਼ਦੂਰ, ਨਰੇਗਾ ਮਜ਼ਦੂਰ ਅਤੇ ਵਪਾਰੀ ਵਰਗ ਵੀ ਪ੍ਰਭਾਵਿਤ ਹੋਵੇਗਾ।
ਅਨਿਲ ਸਰੀਨ ਨੇ ਕਿਹਾ ਕਿ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ 5 ਸਤੰਬਰ ਨੂੰ ਪਠਾਨਕੋਟ ਵਿਖੇ ਪੰਜਾਬ ਬਚਾਓ ਕਿਸਾਨ ਬਚਾਓ ਯਾਤਰਾ ਸਮਾਪਤ ਹੋਵੇਗੀ। ਭਾਜਪਾ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਲੈਂਡ ਪੂਲਿੰਗ ਨੀਤੀ ਵਾਪਿਸ ਲੈਣ ਲਈ ਸਰਕਾਰ 'ਤੇ ਦਬਾਅ ਪਾਏਗੀ।