ਰਾਜ ਸਭਾ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਵਿਚਕਾਰ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 6 ਅਗਸਤ (ਪੀ.ਟੀ.ਆਈ.)-ਬਿਹਾਰ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਦੇ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਜਾਰੀ ਹੰਗਾਮੇ ਦੌਰਾਨ ਬੁੱਧਵਾਰ ਨੂੰ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਵੇਰੇ 11 ਵਜੇ ਕਾਗਜ਼ਾਤ ਅਤੇ ਸ਼ਰਧਾਂਜਲੀ ਸੰਦਰਭ ਪੇਸ਼ ਕਰਨ ਤੋਂ ਤੁਰੰਤ ਬਾਅਦ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਜਦੋਂ ਸਦਨ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਇਆ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰ ਇਕ ਵਾਰ ਫਿਰ ਖੜ੍ਹੇ ਹੋ ਗਏ। ਬਿਹਾਰ ਵਿਚ ਚੱਲ ਰਹੇ ਵੋਟਰ ਸੂਚੀਆਂ ਦੇ ਸੋਧ ਅਭਿਆਸ 'ਤੇ ਚਰਚਾ ਦੀ ਮੰਗ ਕਰ ਰਹੇ ਸਨ। ਰੌਲੇ-ਰੱਪੇ ਦੇ ਵਿਚਕਾਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025-26 ਲਈ ਮਨੀਪੁਰ ਲਈ ਗ੍ਰਾਂਟਾਂ ਦੀ ਮੰਗ ਪੇਸ਼ ਕੀਤੀ।
ਚੇਅਰਪਰਸਨ ਭੁਵਨੇਸ਼ਵਰ ਕਲਿਤਾ ਨੇ ਫਿਰ ਸਮੁੰਦਰੀ ਜਹਾਜ਼ ਰਾਹੀਂ ਮਾਲ ਦੀ ਢੋਆ-ਢੁਆਈ ਬਿੱਲ 2025 ਨੂੰ ਉਠਾਉਣ ਦੀ ਮੰਗ ਕੀਤੀ। ਭਾਵੇਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ SIR ਮੁੱਦੇ 'ਤੇ ਚਰਚਾ ਕੀਤੀ ਜਾਵੇ। ਲੋਕ ਸਭਾ ਵਲੋਂ ਪਹਿਲਾਂ ਹੀ ਪਾਸ ਕੀਤੇ ਗਏ ਬਿੱਲ ਨੂੰ ਉੱਚ ਸਦਨ ਵਿਚ ਸ਼ੋਰ-ਸ਼ਰਾਬੇ ਦੌਰਾਨ ਆਵਾਜ਼ ਵੋਟ ਨਾਲ ਮਨਜ਼ੂਰੀ ਦੇ ਦਿੱਤੀ ਗਈ। ਇਸ ਮੌਕੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਰਹੇ। ਤ੍ਰਿਣਮੂਲ ਕਾਂਗਰਸ ਦੇ ਕਈ ਸੰਸਦ ਮੈਂਬਰ ਸਦਨ ਦੇ ਵੈੱਲ ਵਿਚ ਆ ਗਏ, ਜਿਸ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵੀ ਆਏ। ਇਸ ਦੌਰਾਨ ਟੀ.ਐਮ.ਸੀ. ਦੀ ਮਮਤਾ ਠਾਕੁਰ ਅਤੇ 'ਆਪ' ਦੇ ਸੰਜੇ ਸਿੰਘ ਨੂੰ ਚੇਅਰਮੈਨ ਦੇ ਪੋਡੀਅਮ 'ਤੇ ਚੜ੍ਹਨ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ। ਜਿਵੇਂ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰ ਵਿਰੋਧ ਕਰਦੇ ਰਹੇ, ਚੇਅਰਮੈਨ ਨੇ ਸਦਨ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ।