JALANDHAR WEATHER

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਆਈ. ਜੀ. ਕਮ-ਡਾਇਰੈਕਟਰ ਅਨੀਤਾ ਪੁੰਜ ਵਲੋਂ ਪ੍ਰਮੁੱਖ ਥਾਵਾਂ ਦਾ ਜਾਇਜ਼ਾ

ਜਗਰਾਉਂ (ਲੁਧਿਆਣਾ), 6 ਅਗਸਤ (ਕੁਲਦੀਪ ਸਿੰਘ ਲੋਹਟ)-15 ਅਗਸਤ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ, ਜਿਸ ਦੇ ਚਲਦਿਆਂ ਡੀ. ਆਈ. ਜੀ. ਕਮ-ਡਾਇਰੈਕਟਰ (ਫਿਲੌਰ) ਅਨੀਤਾ ਪੁੰਜ ਵਲੋਂ ਜਗਰਾਉਂ ਦੇ ਬੱਸ ਸਟੈਂਡ ਦਾ ਦੌਰਾ ਕੀਤਾ ਗਿਆ ਤੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਐਸ.ਐਸ.ਪੀ. ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਡੀ. ਐਸ. ਪੀ. ਜਸਯਜੋਤ ਸਿੰਘ ਨੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ 'ਤੇ ਕੀਤੇ ਪ੍ਰਬੰਧਾਂ ਬਾਰੇ ਡੀ. ਆਈ. ਜੀ. ਅਨੀਤਾ ਪੁੰਜ ਨੂੰ ਵਿਸਥਾਰ ਪੂਰਵਕ ਦੱਸਿਆ।

ਇਸ ਮੌਕੇ ਡੀ.ਆਈ.ਜੀ. ਤੋਂ ਡਾਇਰੈਕਟਰ ਅਨੀਤਾ ਪੁੰਜ ਨੇ ਬੱਸ ਸਟੈਂਡ ਦਾ ਨਿਰੀਖਣ ਕੀਤਾ ਤੇ ਜਗਰਾਉਂ ਪੁਲਿਸ ਦੀ ਜਾਂਚ ਟੀਮ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੈਡਮ ਅਨੀਤਾ ਪੁੰਜ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪ੍ਰਮੁੱਖ ਜਨਤਕ ਥਾਵਾਂ ਦੀ ਸੁਰੱਖਿਆ ਲਾਜ਼ਮੀ ਬਣ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਅੱਜ ਉਨ੍ਹਾਂ ਵਲੋਂ ਜਗਰਾਉਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਗਰਾਉਂ ਪੁਲਿਸ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਬਚਨਬੱਧ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ