JALANDHAR WEATHER

ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

ਮੋਗਾ, 7 ਅਗਸਤ- ਦੇਰ ਰਾਤ ਇਥੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਮਾਣੂਕੇ ਦੇ ਰਹਿਣ ਵਾਲੇ ਚਾਚੇ ਤਾਏ ਦੇ ਦੋ ਮੁੰਡੇ ਮੋਗਾ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਸਰੇ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੇ ਲਈ ਪਹੁੰਚਾਇਆ ਗਿਆ ਹੈ, ਜਿਥੇ ਉਸ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਪੁਲਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਾਦਸੇ ਦਾ ਅਸਲ ਕਾਰਨ ਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ