JALANDHAR WEATHER

ਪਾਕਿਸਤਾਨ: ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਧਮਾਕੇ ਦੌਰਾਨ 3 ਫੌਜੀਆਂ ਦੀ ਮੌਤ

ਇਸਲਾਮਾਬਾਦ, 7 ਅਗਸਤ- ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਬੰਬ ਧਮਾਕੇ ਵਿਚ ਤਿੰਨ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ, ਇੰਟਰ ਸਰਵਿਸ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ.) ਨੇ ਦੇਰ ਰਾਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਤਵਾਦੀਆਂ ਨੇ ਸੂਬੇ ਦੇ ਮਸਤੁੰਗ ਜ਼ਿਲ੍ਹੇ ਵਿਚ ਇਕ ਸੁਰੱਖਿਆ ਵਾਹਨ ਨੂੰ ਇਕ ਵਿਸਫੋਟਕ ਯੰਤਰ ਨਾਲ ਨਿਸ਼ਾਨਾ ਬਣਾਇਆ ਅਤੇ ਇਸ ਵਿਚ ਇਕ ਅਧਿਕਾਰੀ ਸਮੇਤ ਤਿੰਨ ਫੌਜੀਆਂ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਖੇਤਰ ਚਾਰ ਅੱਤਵਾਦੀਆਂ ਨੂੰ ਲੱਭ ਕੇ ਮਾਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ