JALANDHAR WEATHER

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਮਹਿਲ ਕਲਾਂ, (ਬਰਨਾਲਾ), 7 ਅਗਸਤ (ਅਵਤਾਰ ਸਿੰਘ ਅਣਖੀ)- ਮਹਿਲ ਕਲਾਂ ਸੋਢੇ ( ਬਰਨਾਲਾ) ਨਾਲ ਸੰਬੰਧਿਤ ਨੌਜਵਾਨ ਸੁਖਜੀਤ ਸਿੰਘ ਬੱਬੂ (25) ਪੁੱਤਰ ਗੁਰਚਰਨ ਸਿੰਘ ਚਰਨੀ ਮਿਸਤਰੀ ਦੀ ਹਾਦਸੇ ਵਿਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ । ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ 11 ਵਜੇ ਦੇ ਕਰੀਬ ਬਰਨਾਲਾ ਤੋਂ ਮਹਿਲ ਕਲਾਂ ਨੂੰ ਆ ਰਿਹਾ ਸੀ, ਕਿ ਪਿੰਡ ਵਜੀਦਕੇ ਖੁਰਦ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਅਣ-ਪਛਾਤੇ ਵਾਹਨ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਗੰਭੀਰ ਜ਼ਖਮੀ ਹੋਏ ਸੁਖਜੀਤ ਸਿੰਘ ਬੱਬੂ ਨੂੰ ਇਲਾਜ ਲਈ ਨਿੱਜੀ ਹਸਪਤਾਲ ਬਠਿੰਡਾ ਲਿਜਾਇਆ ਗਿਆ, ਜਿਥੇ ਉਸ ਦੀ ਦੀ ਮੌਤ ਹੋ ਗਈ।

ਮੋਟਰਸਾਈਕਲ ਸਵਾਰ ਦੂਸਰੇ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਮ੍ਰਿਤਕ ਨੌਜਵਾਨ ਚਾਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਮਹਿਲ ਕਲਾਂ ਸੋਢੇ ਵਿਚ ਸੋਗ ਦੀ ਲਹਿਰ ਹੈ। ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸੁਖਜੀਤ ਸਿੰਘ ਬੱਬੂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ