JALANDHAR WEATHER

ਨਿਹੰਗ ਬਾਣੇ ’ਚ ਆਏ ਵਿਅਕਤੀਆਂ ਨੇ ਵੱਢਿਆ ਨੌਜਵਾਨ ਦਾ ਗੁੱਟ

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਲੰਘੀ ਰਾਤ ਰੂਪਨਗਰ ਦੇ ਕੌਮੀ ਰਾਜ ਮਾਰਗ ਦੀ ਸਰਵਿਸ ਰੋਡ ’ਤੇ ਸਾਹਿਲ ਹੋਟਲ ਨੇੜੇ ਦੋ ਨਿਹੰਗ ਬਾਣੇ ’ਚ ਵਿਅਕਤੀਆਂ ਨੇ ਕਿਸੇ ਗੱਲ ਤੋਂ ਹੋਏ ਤਕਰਾਰ ਤੋਂ ਬਾਅਦ ਰੂਪਨਗਰ ਦੇ ਇਕ ਨੌਜਵਾਨ ਮਨਪ੍ਰੀਤ ਸਿੰਘ (33) ਪੁੱਤਰ ਇੰਦਰਜੀਤ ਸਿੰਘ ਨਿਵਾਸੀ ਸਨਸਿਟੀ ਦਾ ਤੇਜ਼ਧਾਰ ਹਥਿਆਰ ਨਾਲ ਗੁੱਟ ਵੱਢ ਦਿੱਤਾ, ਜਿਸ ਕਾਰਨ ਨੌਜਵਾਨ ਦਾ ਹੱਥ ਬਾਂਹ ਤੋਂ ਅਲੱਗ ਹੋ ਗਿਆ। ਉਨ੍ਹਾਂ ਨੇ ਹੋਰ ਵੀ ਕਈ ਵਾਰ ਕੀਤੇ ਅਤੇ ਰਾਤ ਦੇ ਹਨੇਰੇ ’ਚ ਦੋਵੇਂ ਫ਼ਰਾਰ ਹੋ ਗਏ।
ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁਲਿਸ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਨੂੰ ਪਹਿਲਾਂ ਸਾਂਘਾ ਹਸਪਤਾਲ ਰੂਪਨਗਰ ਵਿਖੇ ਲਿਆਂਦਾ ਗਿਆ, ਜਿਥੋਂ ਉਸ ਨੂੰ ਤੁਰੰਤ ਪੀ.ਜੀ.ਆਈ. ਭੇਜ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ