JALANDHAR WEATHER

ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਪੱਤਰ ਲਿਖ ਕੇ ਸੰਗਤਾਂ ਲਈ ਸਰਾਂ ਬਣਾਉਣ ਲਈ ਜ਼ਮੀਨ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਪੱਤਰ ਦੇ ਕੇ ਹਰਿਆਣਾ ਦੀਆਂ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੋ ਏਕੜ ਜ਼ਮੀਨ ਹਰਿਆਣਾ ਕਮੇਟੀ ਨੂੰ ਦੇਣ ਦੀ ਅਪੀਲ ਕੀਤੀ ਹੈ। ਪ੍ਰਧਾਨ ਧਾਮੀ ਦੇ ਨਾਮ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਦਿੱਤੇ ਗਏ ਪੱਤਰ ਵਿਚ ਪ੍ਰਧਾਨ ਝੀਂਡਾ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਾਂਗ ਹਰਿਆਣਾ ਸੂਬੇ ਤੋਂ ਵੀ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਦਰਸ਼ਨ ਦੀਦਾਰੇ ਕਰਨ ਲਈ ਆਉਂਦੀਆਂ ਹਨ, ਪਰ ਸੰਗਤਾਂ ਦੀ ਰਿਹਾਇਸ਼ ਲਈ ਬਹੁਤ ਦਿੱਕਤ ਆਉਂਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੋ ਏਕੜ ਜ਼ਮੀਨ ਸਰਾਂ ਬਣਾਉਣ ਲਈ ਹਰਿਆਣਾ ਕਮੇਟੀ ਨੂੰ ਦੇਵੇ। ਇਸ ਪੱਤਰ ’ਤੇ ਪ੍ਰਧਾਨ ਝੀਂਡਾ ਤੋਂ ਇਲਾਵਾ ਜਨਰਲ ਸਕੱਤਰ ਹਰਜੀਤ ਸਿੰਘ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਮੈਂਬਰ ਮੇਜਰ ਸਿੰਘ, ਇੰਦਰਜੀਤ ਸਿੰਘ ਮਲਵਿੰਦਰ ਸਿੰਘ ਦੇਵੀ ਦੇ ਦਸਤਖ਼ਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ