ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 7 ਅਗਸਤ (ਦਵਿੰਦਰ ਸਿੰਘ)-ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਹੈ ਕਿ ਆਓ ਸਾਰੇ ਇਕੱਠੇ ਹੋਈਏ ਅਤੇ ਪੰਥ ਦੀ ਮਾਂ ਪਾਰਟੀ ਨੂੰ ਮਜ਼ਬੂਤ ਕਰੀਏ। ਜਥੇਦਾਰ ਸਾਹਿਬ ਦੇ ਹੁਕਮ ਮੁਤਾਬਕ ਸਾਨੂੰ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਜੇਕਰ ਮੇਰੀ ਕਿਸੇ ਗੱਲ ਤੋਂ ਕੋਈ ਆਗੂ ਨਾਰਾਜ਼ਾ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।