ਆਂਧਰਾ ਪ੍ਰਦੇਸ਼ : ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ

ਵਿਰੂਧਾਂਗਰ (ਆਂਧਰਾ ਪ੍ਰਦੇਸ਼), 9 ਅਗਸਤ - ਸਤੂਰ ਦੇ ਨੇੜੇ, ਇਕ ਘਰ ਵਿਚ ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਸੜ ਕੇ ਮੌਤ ਹੋ ਗਈ। ਇਸ ਦਾ ਖ਼ੁਲਾਸਾ ਜ਼ਿਲ੍ਹਾ ਐਸਪੀ ਨੇ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕੀਤਾ। ਹੋਰ ਵੇਰਵਿਆਂ ਦੀ ਉਡੀਕ ਹੈ।