ਪ੍ਰਧਾਨ ਮੰਤਰੀ ਮੋਦੀ ਪਹੁੰਚੇ ਬੈਂਗਲੁਰੂ

ਬੈਂਗਲੁਰੂ, 10 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਬੈਂਗਲੁਰੂ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ, ਉਹ ਬੈਂਗਲੁਰੂ ਮੈਟਰੋ ਦੀ ਯੈਲੋ ਲਾਈਨ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਆਰਵੀ ਰੋਡ (ਰਾਗੀਗੁੱਡਾ) ਤੋਂ ਇਲੈਕਟ੍ਰਾਨਿਕ ਸਿਟੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ।ਪ੍ਰਧਾਨ ਮੰਤਰੀ ਬੈਂਗਲੁਰੂ ਵਿਚ ਸ਼ਹਿਰੀ ਸੰਪਰਕ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਉਹ ਇਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ।