ਬੈਂਗਲੁਰੂ : ਪ੍ਰਧਾਨ ਮੰਤਰੀ ਮੋਦੀ ਨੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਦਿਖਾਈ ਹਰੀ ਝੰਡੀ

ਬੈਂਗਲੁਰੂ, 10 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਵਿਚ ਬੈਂਗਲੁਰੂ ਤੋਂ ਬੇਲਾਗਾਵੀ, ਅੰਮ੍ਰਿਤਸਰ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਨਾਗਪੁਰ (ਅਜਨੀ) ਤੋਂ ਪੁਣੇ ਤੱਕ ਰੇਲ ਗੱਡੀਆਂ ਸ਼ਾਮਲ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ 'ਤੇ 3 ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਬੱਚਿਆਂ ਨਾਲ ਗੱਲਬਾਤ ਵੀ ਕੀਤੀ।