JALANDHAR WEATHER

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ 58641 ਕਿਊਸਿਕ 'ਤੇ ਪੁੱਜਾ

ਹਰੀਕੇ ਪੱਤਣ (ਤਰਨਤਾਰਨ), 10 ਅਗਸਤ (ਸੰਜੀਵ ਕੁੰਦਰਾ) - ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਸ਼ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬੀਤੇ ਦਿਨੀਂ ਪੋਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ, ਜਿਸ ਤੋਂ ਬਾਅਦ ਅੱਜ ਸਵੇਰੇ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਵੱਧ ਗਿਆ।
ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 51860 ਕਿਊਸਿਕ ਪਾਣੀ ਦੀ ਆਮਦ ਸੀ ਤੇ ਅੱਜ ਸਵੇਰੇ 8 ਵਜੇ ਤੋਂ ਪਾਣੀ ਵਧਣਾ ਸ਼ੁਰੂ ਹੋ ਗਿਆ ਤੇ ਹੁਣ 12 ਵਜੇ ਤੱਕ ਪਾਣੀ ਦਾ ਪੱਧਰ ਵੱਧ ਕੇ 58641 ਕਿਊਸਿਕ ਹੋ ਗਿਆ, ਜਿਸ ਵਿਚੋਂ ਰਾਜਸਥਾਨ ਫੀਡਰ ਨਹਿਰ ਨੂੰ 13795 ਕਿਊਸਿਕ, ਫ਼ਿਰੋਜ਼ਪੁਰ ਫੀਡਰ ਨਹਿਰ ਨੂੰ 9101 ਅਤੇ ਡਾਊਨ ਸਟਰੀਮ ਨੂੰ 35733 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਪਹਿਲਾਂ ਛੱਡੇ ਗਏ ਪਾਣੀ ਕਾਰਨ ਹੀ ਸੈਂਕੜੇ ਏਕੜ ਫ਼ਸਲ ਹੜ੍ਹਾਂ ਕਾਰਨ ਡੁੱਬ ਗਈ ਹੈ ਤੇ ਹੁਣ ਹੋਰ ਵਧਿਆ ਪਾਣੀ ਹਰੀਕੇ ਹਥਾੜ ਖੇਤਰ ਵਿਚ ਹੋਰ ਨੁਕਸਾਨ ਕਰੇਗਾ। ਦੱਸ ਦਈਏ ਕਿ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 50 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ 'ਤੇ ਵਿਭਾਗ ਵਲੋਂ ਲੋ ਫਲੱਡ ਐਲਾਨਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ ਤੱਕ ਹੋਰ ਪਾਣੀ ਵਧਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ