ਪੰਜਾਬ 'ਚ ਜਲਦੀ ਹੋਣਗੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ - ਅਮਨ ਅਰੋੜਾ

ਨਾਭਾ, 10 ਅਗਸਤ (ਜਗਨਾਰ ਸਿੰਘ ਦੁਲੱਦੀ) - ਪੰਜਾਬ ਅੰਦਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਲਦੀ ਹੋਣ ਜਾ ਰਹੀਆਂ ਹਨ। ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ। ਉਹ ਅੱਜ ਨਾਭਾ ਨੇੜਲੇ ਪਿੰਡ ਧਾਰੋਕੀ ਵਿਖੇ ਪਹੁੰਚੇ ਹੋਏ ਸਨ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ।
2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪੁੱਛੇ ਗਏ ਸਵਾਲ ਦੇ ਵਿਚ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਲੋਕਾਂ ਦੇ ਕੰਮ ਕਰ ਰਹੀ ਹੈ। ਇਸ ਕਰਕੇ ਆਮ ਆਦਮੀ ਪਾਰਟੀ ਚੋਣਾਂ ਦੀ ਤਿਆਰੀ ਨਹੀਂ ਕਰ ਰਹੀ ਸਗੋਂ ਪੰਜਾਬ ਦੇ ਲੋਕਾਂ ਦੇ ਕੰਮ ਕਰ ਰਹੀ ਹੈ। ਇਸ ਕਰਕੇ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਕਿਹੜੀ ਪਾਰਟੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੰਮ ਕਰ ਸਕਦੀ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ, ਮਨਪ੍ਰੀਤ ਸਿੰਘ ਧਾਰੋ ਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਆਪ ਆਗੂ ਕਪਿਲ ਮਾਨ, ਸੁਖ ਸਰਾਜਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਆਪ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।