JALANDHAR WEATHER

ਮੋਟਰਸਾਈਕਲ ਸਵਾਰਾਂ ਨੇ ਯੂ-ਟਿਊਬਰ ਸੈਮ ਦੇ ਘਰ 'ਤੇ ਚਲਾਈਆਂ ਗੋਲੀਆਂ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ) - ਬੀਤੀ ਦੇਰ ਰਾਤ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਵਿਖੇ ਯੂ-ਟਿਊਬਰ ਸੈਮ ਦੇ ਘਰ 'ਤੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜ਼ਿਕਰਯੋਗ ਹੈ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂ-ਟਿਊਬ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਵਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਦੀ ਤਰ੍ਹਾਂ ਉਸ ਦੇ ਘਰ 'ਤੇ ਵੀ ਗਰਨੇਡ ਹਮਲਾ ਕੀਤਾ ਜਾਵੇਗਾ ਅਤੇ ਹੁਸ਼ਿਆਰਪੁਰ ਪੁਲਿਸ ਵਲੋਂ ਸੈਮ ਨੂੰ ਗੰਨਮੈਨ ਵੀ ਮੁਹੱਈਆ ਕਰਵਾਏ ਗਏ ਹਨ। ਗੋਲੀਆਂ ਚਲਾਉਣ ਦੀ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਸੰਬੰਧੀ ਸਿਮਰਨ ਉਰਫ਼ ਸੈਮ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ 'ਚ ਸੁੱਤੇ ਹੋਏ ਸੀ ਤਾਂ ਕਰੀਬ ਡੇਢ ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਘਰ ਦੇ ਗੇਟ 'ਤੇ ਗੋਲੀਆਂ ਚਲਾਈਆਂ, ਜਿਸ ਸੰਬੰਧੀ ਉਨ੍ਹਾਂ ਤੁਰੰਤ ਥਾਣਾ ਮਾਡਲ ਟਾਊਨ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ