JALANDHAR WEATHER

ਕੁਸ਼ਤੀ ਮੁਕਾਬਲਿਆਂ ਲਈ ਮਨਜ਼ੂਰੀਆਂ ਨਾ ਮਿਲਣ ਦੇ ਰੋਸ ਵਜੋਂ ਜਟਾਣਾ ਵਾਸੀਆਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਧਰਨਾ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 10 ਅਗਸਤ (ਜਗਮੋਹਣ ਸਿੰਘ ਨਾਰੰਗ) - ਨੇੜਲੇ ਪਿੰਡ ਜਟਾਣਾ ਵਿਖੇ 16 ਅਗਸਤ ਨੂੰ ਹੋਣ ਵਾਲੇ ਕੁਸ਼ਤੀ ਤੇ ਸੱਭਿਆਚਾਰਕ ਮੇਲੇ ਲਈ ਲਾਉਡ ਸਪੀਕਰ, ਸੁਰੱਖਿਆ ਪ੍ਰਬੰਧ ਆਦਿ ਲਈ ਪ੍ਰਸ਼ਾਸਨ ਵਲੋਂ ਮਨਜ਼ੂਰੀਆਂ ਦੇਣ 'ਚ ਕੀਤੀ ਜਾ ਰਹੀ ਅੜਚਨ ਦੇ ਮੁੱਦੇ ਨੂੰ ਲੈ ਕੇ ਅੱਜ ਪ੍ਰਬੰਧਕਾਂ ਅਤੇ ਇਲਾਕੇ ਦੇ ਲੋਕਾਂ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਪੁਲ 'ਤੇ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਆਵਾਜਾਈ ਜਾਮ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਹਲਕਾ ਵਿਧਾਇਕ, ਸਰਪੰਚ ਅਤੇ ਅਧਿਕਾਰੀਆਂ ਵਿਰੁੱਧ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਇਲਾਕੇ ਦੀ ਬਦਕਿਸਮਤੀ ਹੈ ਕਿ ਛੋਟੀ ਛੋਟੀ ਜਿਹੀ ਗੱਲ ਲਈ ਇਨਸਾਫ਼ ਲੈਣ ਲਈ ਉਨ੍ਹਾਂ ਨੂੰ ਧਰਨੇ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਖੇਡਾਂ ਜਾਂ ਸੱਭਿਆਚਾਰਕ ਪ੍ਰੋਗਰਾਮ ਲਈ ਜੇਕਰ ਪ੍ਰਸ਼ਾਸਨ ਮਨਜ਼ੂਜੂਰੀਆਂ ਦੇਣ 'ਚ ਅੜਿੱਕੇ ਪੈਦਾ ਕਰੇ ਤਾਂ ਇਹ ਸਭ ਉਨ੍ਹਾਂ 'ਤੇ ਸਿਆਸਤ ਦੇ ਭਾਰੂ ਹੋਣ ਦੀ ਗਵਾਹੀ ਭਰ ਰਿਹਾ ਹੈ ਤੇ ਸਰਕਾਰ ਦੇ ਨਸ਼ਿਆ ਵਿਰੁੱਧ ਪ੍ਰੋਗਰਾਮ ਨੂੰ ਵੀ ਢਾਹ ਲਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਰਨੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ