JALANDHAR WEATHER

ਪ੍ਰਿਥੀਪਾਲ ਸਿੰਘ ਬਟਾਲਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ 13 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਬੀਤੇ ਕੱਲ੍ਹ ਰੱਖੜ ਪੁੰਨਿਆ ਦਿਵਸ ’ਤੇ ਜੋ ‘ਬੰਦੀ ਸਿੰਘ ਰਿਹਾਅ ਕਰੋ’ ਕਾਨਫਰੰਸ ਸ੍ਰੀ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਕੀਤੀ ਗਈ, ਵਿਚ ਸਮੁੱਚੇ ਪੰਜਾਬ ਤੋਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਆਪਣੇ-ਆਪ ਵਹੀਰਾਂ ਘੱਤ ਕੇ ਹੋਇਆ। ਇਸ ਮੌਕੇ ਪਾਰਟੀ ਵਲੋਂ ਪੰਜਾਬ ਨੂੰ ਦਰਪੇਸ਼ ਸਰੋਕਾਰਾਂ ਤੇ ਪਾਰਟੀ ਦਾ ਪੱਖ ਰੱਖਦਿਆਂ ਮਤੇ ਸੰਗਤਾਂ ਨੂੰ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਪਾਰਟੀ ਵਲੋਂ ਪ੍ਰਿਥੀਪਾਲ ਸਿੰਘ ਬਟਾਲਾ ਦੀ ਪਾਰਟੀ ਵਿਚ 13 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਲੰਘੇ ਸਮੇਂ ਦੌਰਾਨ ਪ੍ਰਿਥੀਪਾਲ ਸਿੰਘ ਬਟਾਲਾ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੁਢਲੀ ਬਣਤਰ ਵੇਲੇ ਮਹੱਤਵਪੂਰਨ ਰੋਲ ਅਦਾ ਕੀਤਾ ਅਤੇ ਜ਼ਿਲ੍ਹਾ ਲੁਧਿਆਣਾ ਅਤੇ ਗੁਰਦਾਸਪੁਰ ਦੇ ਸਮੁੱਚੇ ਖੇਤਰ ਵਿਚ ਪਾਰਟੀ ਨੂੰ ਜਥੇਬੰਦ ਕਰਨ ਲਈ ਜੀਅ ਤੋੜ ਮਿਹਨਤ ਕੀਤੀ ਗਈ, ਜਿਸ ਕਰ ਕੇ ਇਨ੍ਹਾਂ ਖੇਤਰਾਂ ਵਿਚ ਵੱਡੇ ਪੱਧਰ ’ਤੇ ਪਿੰਡਾਂ ਵਿਚ ਪਾਰਟੀ ਦੀਆਂ ਪਿੰਡ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਪਾਰਟੀ ਦਾ ਲੋਕ ਆਧਾਰ ਹੋਰ ਮਜ਼ਬੂਤ ਹੋਇਆ। ਇਸ ਸੰਬੰਧੀ ਪ੍ਰਿਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਉਹ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਗ਼ੈਰ ਜ਼ਮਹੂਰੀ ਅਤੇ ਗ਼ੈਰ ਕਾਨੂੰਨੀ ਐਨ.ਐਸ.ਏ. ਦੇ ਰੋਸ ਵਜੋਂ ਪਾਰਟੀ ਨਾਲ ਜੁੜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ