JALANDHAR WEATHER

ਕਾਂਗਰਸ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਨਿਯੁਕਤ

ਮਾਛੀਵਾੜਾ ਸਾਹਿਬ, 10 ਅਗਸਤ (ਰਾਜਦੀਪ ਸਿੰਘ ਅਲਬੇਲਾ) - ਕਾਂਗਰਸ ਪਾਰਟੀ ਵਲੋਂ ਖੰਨਾ ਵਿਚ ਪਾਰਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਦੀ ਨਿਯੁਕਤੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਾਂਗਰਸ ਪਾਰਟੀ ਵਲੋਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਪ੍ਰਾਪਤ ਹੋਵੇਗਾ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਨਾਲ ਚੱਟਾਨ ਵਾਂਗ ਖੜ੍ਹੀ ਹੈ ਜਿਸ ਤਹਿਤ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋਗਿੰਦਰ ਸਿੰਘ ਮੱਕੜ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਅਤੇ ਰਮਨਦੀਪ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਡਾ. ਸੁਨੀਲ ਦੱਤ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ , ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਸੰਜੇ ਜੈਨ, ਚੰਦਰ ਚੌਰਾਇਆ, ਗੁਰਮੁਖ ਸਿੰਘ ਤੇ ਹਰਚੰਦ ਸਿੰਘ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ