ਸਾਰੇ ਆਫ਼ਤ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਯਤਨ ਜਾਰੀ - ਮੁੱਖ ਮੰਤਰੀ ਧਾਮੀ

ਦੇਹਰਾਦੂਨ, 10 ਅਗਸਤ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਾਰੀਆਂ ਟੀਮਾਂ ਬਚਾਅ ਕਾਰਜਾਂ ਦਾ ਤਾਲਮੇਲ ਕਰ ਰਹੀਆਂ ਹਨ ਅਤੇ ਆਫ਼ਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਬਚਾਉਣ ਲਈ ਯਤਨ ਜਾਰੀ ਹਨ। ਸਥਾਨਕ ਲੋਕਾਂ ਨੂੰ ਹੈਲੀਕਾਪਟਰ ਸੇਵਾਵਾਂ ਰਾਹੀਂ ਬਚਾਇਆ ਜਾ ਰਿਹਾ ਹੈ। ਸਾਰੇ ਪ੍ਰਭਾਵਿਤ ਖੇਤਰਾਂ ਵਿਚ ਬਿਜਲੀ ਅਤੇ ਟੈਲੀਫ਼ੋਨ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਰਹੀ ਹੈ।
ਅਸੀਂ 5 ਲੱਖ ਰੁਪਏ ਦੀ ਸਹਾਇਤਾ ਨਾਲ ਤੁਰੰਤ ਰਾਹਤ ਪ੍ਰਦਾਨ ਕੀਤੀ ਹੈ। ਮੰਗਲਵਾਰ ਤੋਂ ਬੁੱਧਵਾਰ ਤੱਕ ਸੜਕ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਆਫ਼ਤ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਇਕ ਕਮੇਟੀ ਬਣਾਈ ਗਈ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।