JALANDHAR WEATHER

ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਟਰਸਾਈਕਲ ਮਾਰਚ

ਜੰਡਿਆਲਾ ਗੁਰੂ, (ਅੰਮ੍ਰਿਤਸਰ), 11 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਮਾਰਚ ਅਨਾਜ ਮੰਡੀ ਜੰਡਿਆਲਾ ਗੁਰੂ ਤੋਂ ਸ਼ੁਰੂ ਹੋਇਆ, ਜੋ ਕਿ ਵੱਖ-ਵੱਖ ਪਿੰਡਾਂ ਵਿਚ ਜਾਵੇਗਾ ।


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਥੇਬੰਦਕ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਇਹ ਮੋਟਰਸਾਈਕਲ ਮਾਰਚ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੇ ਉਨ੍ਹਾਂ ਪਿੰਡਾਂ ਵਿਚ ਜਾਵੇਗਾ, ਜਿਥੋਂ ਜਿਥੋਂ ਸਰਕਾਰ ਵਲੋਂ ਜ਼ਮੀਨ ਲਈ ਜਾਣੀ ਹੈ। ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਇਸ ਕਿਸਾਨ ਮਾਰੂ ਨੀਤੀ ਵਿਰੁੱਧ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਇਹ ਲੈਂਡ ਪੂਲਿੰਗ ਪਾਲਸੀ ਵਾਪਸ ਨਹੀਂ ਲੈ ਲੈਂਦੀ ।


ਇਸ ਮੋਟਰਸਾਈਕਲ ਮਾਰਚ ਵਿਚ ਸ਼ਾਮਿਲ ਕਿਸਾਨਾਂ ਵਲੋਂ ਪੰਜਾਬ ਸਰਕਾਰ, ਭਗਵੰਤ ਮਾਨ ਸਰਕਾਰ ਮੁਰਦਾਬਾਦ ਅਤੇ ਲੈਂਡ ਪੂਲਿੰਗ ਪਾਲਸੀ ਵਾਪਸ ਕਰਵਾ ਕੇ ਰਹਾਂਗੇ ਆਦਿ ਨਾਅਰੇ ਲਗਾ ਰਹੇ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ