ਅਕਾਲੀ ਦਲ ਭਰਤੀ ਕਮੇਟੀ ਇਜਲਾਸ ’ਚ ਸ਼ਾਮਿਲ ਹੋਣ ਲਈ ਪੁੱਜੇ ਵੱਖ ਵੱਖ ਆਗੂ







ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਅੱਜ ਇਥੇ ਹੋ ਰਹੇ ਅਕਾਲੀ ਦਲ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਡੈਲੀਗੇਟ ਇਜਲਾਸ ਵਿਚ ਸ਼ਾਮਿਲ ਹੋਣ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ, ਐਡਵੋਕੇਟ ਜਸਬੀਰ ਸਿੰਘ ਘੁੰਮਣ ਤੇ ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਡੈਲੀਗੇਟ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਚੁੱਕੇ ਹਨ।
ਇਸ ਦੇ ਨਾਲ ਹੀ ਸ. ਪਰਮਿੰਦਰ ਸਿੰਘ ਢੀਂਡਸਾ ਵੀ ਇਜਲਾਸ ਵਿਚ ਪੁੱਜ ਚੁੱਕੇ ਹਨ ਤੇ ਨਾਲ ਹੀ ਗੁਰਪ੍ਰਤਾਪ ਸਿੰਘ ਵਡਾਲਾ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵੀ ਇਜਲਾਸ ’ਚ ਪੁੱਜ ਚੁੱਕੇ ਹਨ। ਬੀਬੀ ਜਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ ਵੀ ਇਜਲਾਸ ’ਚ ਸ਼ਾਮਿਲ ਹੋਣ ਲਈ ਪਹੁੰਚ ਚੁੱਕੇ ਹਨ।