JALANDHAR WEATHER

ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਪ੍ਰਧਾਨ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਅੱਜ ਇਥੇ ਹੋ ਰਹੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਈਦ ਮਜੀਦ ਕਰਮਵਾਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬ ਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਪੰਥਕ ਕੌਂਸਲ ਦੀ ਚੇਅਰ ਪਰਸਨ ਚੁਣ ਲਿਆ ਗਿਆ। ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ