JALANDHAR WEATHER

ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਉਪਰੰਤ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਤਮਸਤਕ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅੱਜ ਇਥੇ ਪ੍ਰਧਾਨ ਦੀ ਚੋਣ ਲਈ ਬੁਲਾਏ ਗਏ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਸਾਥੀ ਅਕਾਲੀ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਅਤੇ ਸ਼ੁਕਰਾਨਾ ਕਰਨ ਪੁੱਜੇ।

ਇਸ ਮੌਕੇ ਉਨ੍ਹਾਂ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਮੈਂਬਰ ਸ. ਮਨਪ੍ਰੀਤ ਸਿੰਘ ਇਆਲੀ, ਬੀਬੀ ਸਤਵੰਤ ਕੌਰ, ਸੰਤਾ ਸਿੰਘ ਉਮੈਦਪੁਰੀ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਜਸਬੀਰ ਸਿੰਘ ਘੁੰਮਣ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਤੇ ਵਰਕਰ ਸਾਹਿਬਾਨ ਹਾਜ਼ਰ ਸਨ। ਉਨ੍ਹਾਂ ਇਸ ਮੌਕੇ ਸਿੱਖ ਪੰਥ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਪ੍ਰਧਾਨਗੀ ਦੀ ਮਿਲੀ ਸੇਵਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਜਲਾਸ ਉਪਰੰਤ ਪੱਤਰਕਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਭਰਤੀ ਕਮੇਟੀ ਦੇ ਪਹਿਲੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ