ਵੱਡੀ ਖਬਰ : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ

ਚੰਡੀਗੜ੍ਹ, 11 ਅਗਸਤ (ਸੰਦੀਪ ਸਿੰਘ)-ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਹੈ। ਮੁੱਖ ਸਕੱਤਰ ਨੇ ਜਾਣਕਾਰੀ ਸਾਂਝੀ ਕੀਤੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।