ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਮੈਂ ਸਮੂਹ ਜੁਝਾਰੂ ਅਕਾਲੀ ਵਰਕਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਇਕਜੁੱਟ ਹੋ ਕੇ ਇਸ ਸਕੀਮ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸੂਬਾ ਸਰਕਾਰ ਨੂੰ ਸਕੀਮ ਵਾਪਸ ਲੈਣ ਵਿਚ ਮਜਬੂਰ ਕੀਤਾ। ਅਸੀਂ ਲੱਖਾਂ ਪੰਜਾਬੀਆਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਸੰਘਰਸ਼ ਵਿੱਢ ਕੇ ਇਸ ਸਕੀਮ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ। ਮੈਂ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋਣ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਲੀਹਾਂ ’ਤੇ ਤੋਰ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਇਆ ਜਾ ਸਕੇ।