JALANDHAR WEATHER

ਰੁੜਕਾ ਕਲਾਂ ਵਿਖੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੁੜਕਾ ਕਲਾਂ, 11 ਅਗਸਤ-ਰੁੜਕਾ ਕਲਾਂ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਅਰਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਮ੍ਰਿਤਕ ਆਪਣੇ ਰਿਸ਼ਤੇਦਾਰ ਰਾਜ ਸਿੰਘ ਪੁੱਤਰ ਅੰਗਰੇਜ਼ ਸਿੰਘ (ਵਾਸੀ ਪਟਿਆਲਾ) ਨਾਲ ਮੋਟਰਸਾਈਕਲ ਰਾਹੀਂ ਰੁੜਕਾ ਕਲਾਂ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਬੀ.ਡੀ.ਪੀ.ਓ. ਦਫ਼ਤਰ ਨੇੜੇ ਸਾਹਮਣੇ ਤੋਂ ਆ ਰਹੀ ਇਕ ਮਿੰਨੀ ਬੱਸ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਅਰਸ਼ਦੀਪ ਸਿੰਘ ਨੂੰ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰਾਜ ਸਿੰਘ ਨੂੰ ਗੰਭੀਰ ਜ਼ਖ਼ਮਾਂ ਦੇ ਚਲਦੇ ਲੁਧਿਆਣਾ ਦੇ ਹਸਪਤਾਲ ਰੈਫਰ ਕੀਤਾ ਗਿਆ ਹੈ। ਮ੍ਰਿਤਕ ਅਰਸ਼ਦੀਪ ਸਿੰਘ ਤਬਲਾਵਾਦਕ ਸੀ। ਉਸਦੇ ਪਿਤਾ ਮਨਜੀਤ ਸਿੰਘ ਗ੍ਰੰਥੀ ਸਿੰਘ ਦੀ ਸੇਵਾ ਕਰਦੇ ਹਨ ਅਤੇ ਰੁੜਕਾ ਕਲਾਂ ਵਿਚ ਵੀ ਸੇਵਾ ਨਿਭਾਅ ਚੁੱਕੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ