JALANDHAR WEATHER

ਚੋਣ ਕਮਿਸ਼ਨ ਨੇ ਹੋਰ 476 ਗ਼ੈਰ -ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ

ਨਵੀਂ ਦਿੱਲੀ , 11 ਅਗਸਤ - ਦੇਸ਼ ਵਿਚ ਚੋਣ ਪ੍ਰਣਾਲੀ ਨੂੰ ਸਾਫ਼ ਕਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਉਸ ਨੇ 476 ਹੋਰ ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।  ਜ਼ਿਕਰਯੋਗ ਹੈ ਕਿ, ਪੋਲ ਪੈਨਲ ਦੁਆਰਾ ਕੀਤੀ ਗਈ ਸੂਚੀਬੱਧ ਕਰਨ ਦੀ ਮੌਜੂਦਾ ਪ੍ਰਕਿਰਿਆ 334 ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀਬੱਧ ਕਰਨ ਤੋਂ 2 ਦਿਨ ਬਾਅਦ ਕੀਤੀ ਗਈ ਸੀ, ਜੋ ਪਿਛਲੇ 6 ਸਾਲਾਂ ਵਿਚ ਕਿਸੇ ਵੀ ਚੋਣ ਲੜਨ ਦੀਆਂ ਜ਼ਰੂਰੀ ਸ਼ਰਤਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੇ ਸਨ।

 

9 ਅਗਸਤ ਨੂੰ 334 ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀਬੱਧ ਕਰਨ ਤੋਂ ਬਾਅਦ, ਚੋਣ ਕਮਿਸ਼ਨ ਨੇ ਸੂਚੀਬੱਧ ਰਜਿਸਟਰਡ ਗ਼ੈਰ -ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਗਿਣਤੀ 2,854 ਤੋਂ ਘਟਾ ਕੇ 2,520 ਕਰ ਦਿੱਤੀ ਹੈ। ਭਾਰਤ ਵਿਚ ਰਜਿਸਟਰਡ ਗ਼ੈਰ -ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 29ਏ ਦੇ ਅਨੁਸਾਰ ਚੋਣ ਪੈਨਲ ਨਾਲ ਰਜਿਸਟਰਡ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ