JALANDHAR WEATHER

ਸੜਕ ਨੇੜਿਓਂ ਅਣ-ਪਛਾਤੀ ਕੁੜੀ ਦੀ ਮਿਲੀ ਲਾਸ਼, ਮੌਕੇ ’ਤੇ ਪੁੱਜੇ ਪੁਲਿਸ ਦੇ ਉੱਚ ਅਧਿਕਾਰੀ

ਭਰਤਗੜ੍ਹ, (ਰੂਪਨਗਰ), 12 ਅਗਸਤ (ਜਸਬੀਰ ਸਿੰਘ ਬਾਵਾ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਬੜਾ ਪਿੰਡ ਦੀ ਸੜਕ ਨੇੜਿਓਂ ਇਕ ਅਣ-ਪਛਾਤੀ ਕੁੜੀ ਦੀ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਫੌਰੈਂਸਿਕ ਟੀਮ ਅਤੇ ਹੋਰਨਾਂ ਟੀਮਾਂ ਦੇ ਸਹਿਯੋਗ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਕੀਰਤਪੁਰ ਸਾਹਿਬ ਦੇ ਐਸ. ਐਚ. ਓ. ਜਤਿਨ ਕਪੂਰ ਨੇ ਦੱਸਿਆ ਕਿ ਇਤਲਾਹ ਮਿਲਦਿਆਂ ਹੀ ਖੁਦ ਭਰਤਗੜ੍ਹ ਪੁਲਿਸ ਚੌਂਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਸਮੇਤ ਜਾ ਕੇ ਦੇਖਿਆ ਤਾਂ ਉਕਤ ਕੁੜੀ ਅਣ-ਪਛਾਤੀ ਜਾਪ ਰਹੀ ਸੀ।

ਉਚ ਅਧਿਕਾਰੀ ਵੀ ਮੌਕੇ ’ਤੇ ਪੁੱਜ ਗਏ ਹਨ, ਜਿਨ੍ਹਾਂ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਤਫ਼ਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ