ਰਣਜੀਤ ਸਿੰਘ ਗਿੱਲ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ- ਹਾਈ ਕੋਰਟ

ਚੰਡੀਗੜ੍ਹ, 12 ਅਗਸਤ- ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਹੋਈ। ਅਦਾਲਤ ਨੇ ਉਨ੍ਹਾਂ ਨੂੰ ਫਿਲਹਾਲ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਤੱਕ ਪੁਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ, ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਖਾਸ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ’ਤੇ ਹੀ ਭਾਜਪਾ ਵਿਚ ਸ਼ਾਮਿਲ ਕਰਵਾਇਆ।