ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸੈਕਟਰ 28, ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਇਸ ਦੌਰਾਨ ਉਨ੍ਹਾਂ ਲੈਂਡ ਪੂਲਿੰਗ ਨੀਤੀ ਤੇ ਕਿਸਾਨਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿ ਅਸੀਂ ਵਕੀਲਾਂ ਨਾਲ ਸਲਾਹ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਵਾਵਾਂਗੇ। ਇਸ ਸਮੇਂ ਅਕਾਲੀ ਦਲ ਦੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਹਨ।