ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ 'ਚ ਟੈਕਸ ਬਿੱਲ ਦਾ ਕੀਤਾ ਸਮਰਥਨ

ਨਵੀਂ ਦਿੱਲੀ, 12 ਅਗਸਤ-ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿਚ ਕਾਲੇ ਧਨ ਅਤੇ ਟੈਕਸ ਚੋਰੀ ਦਾ ਮੁੱਦਾ ਉਠਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਬਹੁਤ ਵੱਡੇ ਸੁਪਨੇ ਦਿਖਾਏ ਹਨ ਤੇ ਓਲੰਪਿਕ ਦੀ ਮੇਜ਼ਬਾਨੀ ਕਰਨਾ ਵੀ ਵੱਡਾ ਸੁਪਨਾ ਹੈ। ਇਸ ਦੌਰਾਨ ਸਪੋਰਟਸ ਵਿਚ ਵੂਮੈਨ ਨੂੰ ਬਰਾਬਰਤਾ ਦੇਣ ਲਈ ਕਈ ਬਿੱਲ ਲਿਆਂਦੇ ਹਨ, ਜਿਸ ਦਾ ਉਨ੍ਹਾਂ ਸਮਰਥਨ ਕੀਤਾ। ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਕਾਲੇ ਧਨ ਦੇ ਪ੍ਰਵਾਹ ਨੂੰ ਰੋਕਣ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਰਥਿਕ ਅਪਰਾਧੀਆਂ 'ਤੇ ਕਾਰਵਾਈ ਸ਼ੁਰੂ ਕਰਨ ਲਈ ਕਈ ਉਪਾਅ ਕੀਤੇ ਹਨ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ।