JALANDHAR WEATHER

ਫਾਇਰ ਬ੍ਰਿਗੇਡ ਅਬੋਹਰ ਦਾ ਇੰਚਾਰਜ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਅਬੋਹਰ, 12 ਅਗਸਤ (ਸੰਦੀਪ ਸੋਖਲ)-ਵਿਜੀਲੈਂਸ ਫਾਜ਼ਿਲਕਾ ਦੀ ਟੀਮ ਨੇ ਅਬੋਹਰ ਨਗਰ ਨਿਗਮ ਅਧੀਨ ਆਉਂਦੇ ਫਾਇਰ ਬ੍ਰਿਗੇਡ ਦੇ ਇੰਚਾਰਜ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਟੀਮ ਇੰਚਾਰਜ ਵਰਿੰਦਰ ਕੁਮਾਰ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ। ਜਾਣਕਾਰੀ ਅਨੁਸਾਰ, ਅਬੋਹਰ ਦੇ ਰਿਸ਼ਭ ਕਾਲੀਆ ਨੇ ਵਿਜੀਲੈਂਸ ਟੀਮ ਨੂੰ ਸ਼ਿਕਾਇਤ ਕੀਤੀ ਸੀ ਕਿ ਅਬੋਹਰ ਫਾਇਰ ਬ੍ਰਿਗੇਡ ਦਾ ਇੰਚਾਰਜ ਵਰਿੰਦਰ ਕੁਮਾਰ ਕਥੂਰੀਆ ਕਿਸੇ ਕੰਮ ਦੇ ਬਦਲੇ ਉਸ ਤੋਂ 20,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਪਹਿਲਾਂ ਤੋਂ ਸੋਚੀ-ਸਮਝੀ ਯੋਜਨਾ ਅਨੁਸਾਰ, ਵਿਜੀਲੈਂਸ ਅਧਿਕਾਰੀ ਸ਼ਾਮ 6 ਵਜੇ ਦੇ ਕਰੀਬ ਰਿਸ਼ਭ ਕਾਲੀਆ ਨੂੰ ਲੈ ਕੇ ਫਾਇਰ ਬ੍ਰਿਗੇਡ ਦਫ਼ਤਰ ਪਹੁੰਚੇ ਅਤੇ ਜਿਵੇਂ ਹੀ ਰਿਸ਼ਭ ਕਾਲੀਆ ਨੇ ਇੰਚਾਰਜ ਵਰਿੰਦਰ ਕੁਮਾਰ ਨੂੰ 20,000 ਰੁਪਏ ਦਿੱਤੇ, ਵਿਜੀਲੈਂਸ ਟੀਮ ਨੇ ਉਸਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਮਾਮਲੇ ਦੀ ਜਾਂਚ ਲਈ ਆਪਣੇ ਨਾਲ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਵਿਭਾਗੀ ਟੀਮ ਜਾਂਚ ਲਈ ਫਾਇਰ ਬ੍ਰਿਗੇਡ ਦਾ ਰਿਕਾਰਡ ਵੀ ਆਪਣੇ ਨਾਲ ਲੈ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ