4,600 ਕਰੋੜ ਦੇ 4 ਨਵੇਂ ਸੈਮੀਕੰਡਕਟਰ ਨਿਰਮਾਣ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ, 12 ਅਗਸਤ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿਚ ₹4,600 ਕਰੋੜ ਦੇ 4 ਨਵੇਂ ਸੈਮੀਕੰਡਕਟਰ ਨਿਰਮਾਣ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਮਹੱਤਵਪੂਰਨ ਤੌਰ 'ਤੇ ਹੁਲਾਰਾ ਦੇਣਗੇ, ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਗੇ ਅਤੇ ਦੇਸ਼ ਨੂੰ ਇਕ ਗਲੋਬਲ ਤਕਨਾਲੋਜੀ ਹੱਬ ਵਜੋਂ ਸਥਾਪਤ ਕਰਨਗੇ। ਇਸ ਘੋਸ਼ਣਾ ਦੀ ਕੇਂਦਰੀ ਮੰਤਰੀਆਂ, ਰਾਜ ਨੇਤਾਵਾਂ ਅਤੇ ਉਦਯੋਗ ਪ੍ਰਤੀਨਿਧੀਆਂ ਵਲੋਂ ਵਿਆਪਕ ਪ੍ਰਸ਼ੰਸਾ ਕੀਤੀ ਗਈ ਹੈ ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, "ਭਾਰਤ ਸੈਮੀਕੰਡਕਟਰ ਨਿਰਮਾਣ ਵਿਚ ਆਤਮਨਿਰਭਰਤਾ ਪ੍ਰਾਪਤ ਕਰ ਰਿਹਾ ਹੈ। ਅੱਜ ਕੇਂਦਰੀ ਕੈਬਨਿਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੁਆਰਾ ਚਾਰ ਨਵੇਂ ਸੈਮੀਕੰਡਕਟਰ ਯੂਨਿਟਾਂ ਦੀ ਪ੍ਰਵਾਨਗੀ 'ਤੇ ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਪੰਜਾਬ ਦੀਆਂ ਸਾਡੀਆਂ ਭੈਣਾਂ ਅਤੇ ਭਰਾਵਾਂ ਨੂੰ ਵਧਾਈਆਂ। ਇਹ ਯੂਨਿਟ ਸਾਡੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹੋਏ ਭਾਰਤ ਨੂੰ ਵਿਸ਼ਵਵਿਆਪੀ ਤਕਨਾਲੋਜੀ ਰਾਜਧਾਨੀ ਵਜੋਂ ਉਭਰਨ ਦੀ ਨੀਂਹ ਰੱਖਣਗੇ।