ਜੰਮੂ-ਕਸ਼ਮੀਰ: ਸਾਂਬਾ ਵਿਚ ਕੰਟਰੋਲ ਰੇਖਾ ਦੇ ਨੇੜੇ ਦੇ ਇਲਾਕਿਆਂ ਵਿਚ ਰਾਤ ਦਾ ਕਰਫਿਊ ਲਗਾਇਆ

ਸਾਂਬਾ , 12 ਅਗਸਤ - ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਤੱਕ ਦੇ ਇਲਾਕਿਆਂ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਉਹ ਇਲਾਕਾ ਹੈ ਜਿਸ ਦੀ ਵਰਤੋਂ ਪਾਕਿਸਤਾਨ ਤੋਂ ਅੱਤਵਾਦੀ ਜੰਮੂ ਖੇਤਰ ਵਿਚ ਘੁਸਪੈਠ ਕਰਨ ਲਈ ਕਰਦੇ ਹਨ।