JALANDHAR WEATHER

ਰਾਜਸਥਾਨ: ਨੈਸ਼ਨਲ ਹਾਈਵੇਅ ’ਤੇ ਭਿਆਨਕ ਹਾਦਸਾ, 11 ਮੌਤਾਂ

ਜੈਪੁਰ, 13 ਅਗਸਤ- ਰਾਜਸਥਾਨ ਦੇ ਦੌਸਾ ਵਿਚ ਪਿਕਅੱਪ-ਕੰਟੇਨਰ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 7 ਬੱਚੇ ਅਤੇ 4 ਔਰਤਾਂ ਸ਼ਾਮਿਲ ਹਨ। ਸਾਰੇ ਉੱਤਰ ਪ੍ਰਦੇਸ਼ ਦੇ ਏਟਾਹ ਦੇ ਰਹਿਣ ਵਾਲੇ ਹਨ। ਪੁਲਿਸ ਅਨੁਸਾਰ ਇਹ ਹਾਦਸਾ ਅੱਜ ਸਵੇਰੇ 3.30 ਵਜੇ ਦੇ ਕਰੀਬ ਸੈਂਥਲ ਥਾਣਾ ਖੇਤਰ ਦੇ ਬਾਪੀ ਪਿੰਡ ਵਿਚ ਵਾਪਰਿਆ। ਪਿਕਅੱਪ ਵਿਚ ਸਵਾਰ ਸਾਰੇ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।

ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ ਤੇ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਪੁਲਿਸ ਅਤੇ ਦੌਸਾ ਪ੍ਰਸ਼ਾਸਨ ਨੇ ਜ਼ਖਮੀਆਂ ਨੂੰ ਨੇੜਲੇ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਦੌਸਾ ਦੇ ਕੁਲੈਕਟਰ ਦੇਵੇਂਦਰ ਕੁਮਾਰ ਅਤੇ ਪੁਲਿਸ ਸੁਪਰਡੈਂਟ ਸਾਗਰ ਰਾਣਾ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ। ਦੌਸਾ ਦੇ ਐਸ.ਪੀ. ਨੇ ਦੱਸਿਆ ਕਿ ਇਹ ਹਾਦਸਾ ਰਾਤ 3:30 ਤੋਂ 4 ਵਜੇ ਦੇ ਵਿਚਕਾਰ ਹੋਇਆ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਏਟਾਹ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ