ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ

ਚੰਡੀਗੜ੍ਹ, 13 ਅਗਸਤ (ਸੰਦੀਪ ਸਿੰਘ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਵਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਹਾਈ ਕੋਰਟ ਨੇ ਅਗਾਊਂਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖਹਿਰਾ ਨੂੰ ਨਸ਼ਾ ਤਸਕਰੀ ਨਾਲ ਇਕ ਮਾਮਲੇ ਵਿਚ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਕਰੀਬੀ ਪੀ.ਐਸ.ਓ. ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।