13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਟੈਕਸੀ ਚਾਲਕ ਕਾਬੂ

ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਐਕਸਾਇਜ਼ ਵਿਭਾਗ ਦੇ ਇੰਸਪੈਕਟਰ ਅਮਿਤ ਗੋਇਲ ਅਤੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਵਲੋਂ ਪਾਰਟੀ ਸਮੇਤ ਸਾਂਝੇ ਰੂਪ ਵਿਚ ਗੜੀ ਤਰਖਾਣਾ ਦੇ ਨਹਿਰ ਪੁਲ ਨੇੜੇ ਨਾਕਾ ਲਗਾਇਆ ਹੋਇਆ ਸੀ। ਉਨ੍ਹਾਂ ਨੂੰ ਚਮਕੌਰ ਸਾਹਿਬ ਵਲੋਂ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਪੁਲਿਸ ਦੇਖ ਕੇ ਚਾਲਕ ਗੱਡੀ ਭਜਾਉਣ ਲੱਗਾ ਪਰ ਬੈਰੀਕੇਡ ਦੀ ਮਦਦ ਨਾਲ ਉਸ ਨੂੰ ਰੋਕ ਲਿਆ ਗਿਆ। ਕਾਰ ਚਾਲਕ ਨੇ ਆਪਣਾ ਨਾਮ ਸਿਕੰਦਰ ਸਿੰਘ ਦੱਸਿਆ ਅਤੇ ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ ਵੱਖ-ਵੱਖ ਬਰਾਂਡਾਂ ਦੀਆਂ 13 ਪੇਟੀਆਂ ਸ਼ਰਾਬ ਮਿਲੀਆਂ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।