ਕੱਲ੍ਹ ਤੋਂ ਪੰਜਾਬ ਭਰ 'ਚ ਬੱਸਾਂ ਦਾ ਹੋਵੇਗਾ ਚੱਕਾ ਜਾਮ- ਰੇਸ਼ਮ ਸਿੰਘ ਗਿੱਲ

ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)-ਰੋਡਵੇਜ਼ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਂ ਪਿਛਲੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ .ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਸਕੱਤਰ ਸਟੇਟ ਟਰਾਂਸਪੋਰਟ ਨਾਲ ਹੋਈ ਤਹਿਸ਼ੁਦਾ ਮੀਟਿੰਗ ਬੇਸਿੱਟਾ ਰਹਿਣ ਕਾਰਨ ਜਥੇਬੰਦੀ ਵਲੋਂ ਸਵੇਰੇ 14 ਅਗਸਤ ਤੋਂ ਰਾਜ ਭਰ ਅੰਦਰ ਬੱਸਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿਚ ਪਿਛਲੇ ਸਮਿਆਂ ਵਾਂਗ ਟਾਲ-ਮਟੋਲ ਨੀਤੀ ਨਾਲ ਸਮਾਂ ਟਪਾਇਆ ਗਿਆ ਅਤੇ ਮੰਗਾਂ ਦਾ ਹੱਲ ਕਰਨ ਤੋਂ ਮੈਨੇਜਮੈਂਟ ਲਗਾਤਾਰ ਅਸਫਲ ਰਹੀ ਹੈ, ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ ਪਹਿਲਾਂ ਤੋਂ ਉਲੀਕੇ ਐਕਸ਼ਨਾਂ ਅਨੁਸਾਰ ਕੱਲ੍ਹ 14 ਅਗਸਤ ਨੂੰ ਪਹਿਲੇ ਟਾਈਮ ਤੋਂ ਬੱਸਾਂ ਦਾ ਚੱਕਾ ਜਾਮ ਕਰਕੇ ਡਿਪੂ ਵਾਈਜ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।